Saturday, 10 March 2012

ਉਨਾਂ 'ਤੇ ਰਹਿਮ ਕਰੋਗੇ ਤਾਂ ਕਰਨਗੇ ਉਹ ਵੀ

ਉਨਾਂ 'ਤੇ ਰਹਿਮ ਕਰੋਗੇ ਤਾਂ ਕਰਨਗੇ ਉਹ ਵੀ
ਨਹੀਂ ਤਾਂ ਤੜਪ ਕੇ ਵਿਹੁ ਨਾਲ ਭਰਨਗੇ ਉਹ ਵੀ

ਨਿਆਂ ਕਰੋਗੇ ਉਨਾਂ ਨਾਲ ਤਾਂ ਭਲਾ ਹੋਊ
ਨਹੀਂ ਤਾਂ ਕਹਿਰ ਦੇ ਕਾਨੂੰਣ ਘੜਨਗੇ ਉਹ ਵੀ

ਜਿਨਾਂ ਦਾ ਜਿਉਣ ਹੈ ਮੌਤੋਂ ਬੁਰਾ, ਉਨਾਂ ਹੱਥੋਂ
ਜਿਨਾਂ ਨੂੰ ਜ਼ਿੰਦਗੀ ਪਿਆਰੀ ਹੈ ਮਰਨਗੇ ਉਹ ਵੀ

ਮੈਂ ਪੱਤੇ ਤੇ ਲਿੱਖਿਆ ਇਕ ਵਾਕ ਖੁਦ ਪੜਿਆ,
ਦਿਓ ਤਿਹਾਈਆਂ ਨੂੰ ਜਲ ਝੋਲ ਭਰਨਗੇ ਉਹ ਵੀ........

No comments:

Post a Comment